ਦੇਹਰਾਦੂਨ (ਉਤਰਾਖੰਡ), 11 ਅਗਸਤ

ਭਾਰਤੀ ਕਿ੍ਕਟਰ ਰਿਸ਼ਭ ਪੰਤ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਪੰਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ ਮਜ਼ਬੂਤ ​​ਇੱਛਾ ਸ਼ਕਤੀ ਨਾਲ ਬਹੁਤ ਹੀ ਸਾਧਾਰਨ ਹਾਲਾਤ ‘ਚ ਆਪਣਾ ਟੀਚਾ ਪੂਰਾ ਕੀਤਾ ਹੈ, ਉਹ ਸਾਰਿਆਂ ਨੂੰ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਪੰਤ ਨੇ ਦੁਨੀਆ ਵਿੱਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੈ ਤੇ ਮੁਲਕ ਦਾ ਮਾਣ ਵਧਾਇਆ ਹੈ।