ਲਖਨਊ, 27 ਅਪਰੈਲ

ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਦੇ ਜਸਟਿਸ ਰਾਜੀਵ ਸਿੰਘ ਨੇ ਲਖੀਮਪੁਰ ਖੀਰੀ ਹਿੰਸਾ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ। ਸੁਪਰੀਮ ਕੋਰਟ ਵੱਲੋਂ 18 ਅਪਰੈਲ ਨੂੰ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਆਸ਼ੀਸ਼ ਨੇ ਐਤਵਾਰ ਨੂੰ ਲਖੀਮਪੁਰ ਖੀਰੀ ਦੀ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਸਟਿਸ ਸਿੰਘ ਨੇ ਪਹਿਲਾਂ ਆਸ਼ੀਸ਼ ਨੂੰ ਜ਼ਮਾਨਤ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ 18 ਅਪਰੈਲ ਨੂੰ ਰੱਦ ਕਰ ਦਿੱਤਾ ਸੀ। ਕੇਸ ਦੀ ਸੁਣਵਾਈ ਲਈ ਨਵੇਂ ਜੱਜ ਦੀ ਨਾਮਜ਼ਦਗੀ ਤੋਂ ਬਾਅਦ ਅਦਾਲਤ ਕੇਸ ਦੀ ਅਗਲੀ ਸੁਣਵਾਈ ਲਈ ਤਰੀਕ ਤੈਅ ਕਰੇਗੀ।