ਅੰਮ੍ਰਿਤਸਰ, 22 ਜੂਨ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸ੍ਰੀ ਸੋਨੀ ਨੇ ਪੁਲੀਸ ਨੂੰ ਸੌਂਪੀ ਦਿੱਤੀ ਹੈ। ਧਮਕੀ ਦੇਣ ਵਾਲਾ ਇਹ ਅਣਪਛਾਤਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਰਿਹਾ ਹੈ ਅਤੇ ਦਸ ਲੱਖ ਰੁਪਏ ਫਿਰੌਤੀ ਮੰਗੀ ਹੈ। ਸ੍ਰੀ ਸੋਨੀ ਚਰਨਜੀਤ ਸਿੰਘ ਚੰਨੀ ਸਰਕਾਰ ਵੇਲੇ ਉਪ ਮੁੱਖ ਮੰਤਰੀ ਸਨ। ਉਹ ਸੀਨੀਅਰ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਕੋਲੋਂ ਵੀ 18 ਜੂਨ ਨੂੰ ਇਸੇ ਤਰ੍ਹਾਂ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰਿਆ ਫੋਨ ਕਰਕੇ ਫਿਰੌਤੀ ਮੰਗੀ ਗਈ ਸੀ ।