ਨਵੀਂ ਦਿੱਲੀ, 25 ਮਈ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਗੁਜਰਾਤ ਦੀ ਜੇਲ੍ਹ ਤੋਂ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ। ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਗੈਂਗਸਟਰ ਟਿੱਲੂ ਤਾਜਪੁਰੀਆ ਦਾ 2 ਮਈ ਨੂੰ ਤਿਹਾੜ ਜੇਲ੍ਹ ਵਿੱਚ ਗੋਗੀ ਗੈਂਗ ਦੇ ਚਾਰ ਮੈਂਬਰਾਂ ਵੱਲੋਂ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਨੇ ਪਿਛਲੇ ਮਹੀਨੇ ਬਿਸ਼ਨੋਈ ਨੂੰ ਸਰਹੱਦ ਪਾਰ ਡਰੱਗ ਤਸਕਰੀ ਦੇ ਮਾਮਲੇ ‘ਚ ਹਿਰਾਸਤ ‘ਚ ਲਿਆ ਸੀ।