ਲਾਹੌਰ, 16 ਅਗਸਤ

ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਅੱਜ ਯਾਤਰੀ ਬੱਸ ਅਤੇ ਤੇਲ ਟੈਂਕਰ ਵਿਚਾਲੇ ਟੱਕਰ ‘ਚ ਘੱਟੋ-ਘੱਟ 20 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਲਾਹੌਰ ਤੋਂ 350 ਕਿਲੋਮੀਟਰ ਦੂਰ ਮੁਲਤਾਨ ਵਿੱਚ ‘ਮੋਟਰਵੇਅ’ ‘ਤੇ ਹੋਈ। ਲਾਹੌਰ ਤੋਂ ਕਰਾਚੀ ਜਾ ਰਹੀ ਬੱਸ ਅਤੇ ਤੇਲ ਟੈਂਕਰ ਵਿਚਾਲੇ ਟੱਕਰ ਤੋਂ ਬਾਅਦ ਬੱਬ ਨੂੰ ਅੱਗ ਲੱਗ ਗਈ, ਜਿਸ ਕਾਰਨ 20 ਵਿਅਕਤੀ ਝੁਲਸ ਗਏ। ਹਾਦਸੇ ’ਚ ਜ਼ਖਮੀ ਛੇ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਕਈ ਸੜੀਆਂ ਲਾਸ਼ਾਂ ਦੀ ਪਛਾਣ ਵੀ ਨਹੀਂ ਹੋ ਰਹੀ।