ਲੁਧਿਆਣਾ, 7 ਫਰਵਰੀ

ਅੱਜ ਇਥੇ ਕੋਰਟ ਕੰਪਲੈਕਸ ਦੇ ਬਾਹਰ ‘ਚ ਗੋਲੀਬਾਰੀ ‘ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਹਿਮਾਂਸ਼ੂ ਵਜੋਂ ਹੋਈ ਹੈ ਤੇ ਕਿਸੇ ਮਾਮਲੇ ਦੀ ਸੁਣਵਾਈ ਲਈ ਅਦਾਲਤ ਆ ਰਿਹਾ ਸੀ ਕਿ ਉਸ ਦੇ ਵਿਰੋਧੀਆਂ ਨੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਤਿੰਨ ਗੋਲੀਆਂ ਚਲਾਈਆਂ ਗਈਆਂ। ਇਕ ਗੋਲੀ ਹਿਮਾਂਸ਼ੂ ਦੇ ਹੱਥ ਵਿੱਚ ਗੋਲੀ ਲੱਗੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਪੁਲੀਸ ਨੇ ਦੋ ਮਸ਼ਕੂਕਾਂ ਨੂੰ ਕਾਬੂ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਇਹ ਹਮਲਾ ਹੋਇਆ।