ਮੁੰਬਈ, 19 ਸਤੰਬਰ

ਮੁੰਬਈ ਪੁਲੀਸ ਨੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਸ਼ਹਿਰ ਵਿੱਚ ਪਸ਼ੂਆਂ ਦੀ ਢੋਆ-ਢੁਆਈ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਪੁਲੀਸ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ 14 ਸਤੰਬਰ ਤੋਂ ਲਾਗੂ ਹੋਏ ਹਨ ਜੋ ਕਿ 13 ਅਕਤੂਬਰ ਤੱਕ ਲਾਗੂ ਰਹਿਣਗੇ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਜੁਰਮਾਨਾ ਤੇ ਸਜ਼ਾ ਹੋ ਸਕਦੀ ਹੈ।