ਨਵੀਂ ਦਿੱਲੀ, 25 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ। ਮੋਦੀ ਨੇ ਸਾਬਕਾ ਭਾਰਤੀ ਜਨ ਸੰਘ ਦੇ ਆਗੂ ਦੀਨਦਿਆਲ ਉਪਾਧਿਆਏ ਨੂੰ ਸ਼ਰਧਾਂਜਲੀ ਦਿੱਤੀ, ਉਨ੍ਹਾਂ ਦੀ ਅੱਜ ਜਨਮ ਵਰ੍ਹੇਗੰਢ ਹੈ।