ਮਾਨਸਾ, 21 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਕੀਤਾ ਹੈ।