ਸ੍ਰੀਨਗਰ, 28 ਅਪਰੈਲ

ਸਾਬਕਾ ਆਈਏਐਸ ਅਧਿਕਾਰੀ ਸ਼ਾਹ ਫੈਸਲ, ਜਿਸ ਨੇ ਦੇਸ਼ ਵਿੱਚ ਵੱਧ ਰਹੀ ਅਸਹਿਣਸ਼ੀਲਤਾ ਦਾ ਹਵਾਲਾ ਦਿੰਦਿਆਂ 2019 ਵਿੱਚ ਸਰਕਾਰੀ ਨੌਕਰੀ ਛੱਡ ਦਿੱਤੀ ਸੀ ਅਤੇ ਇੱਕ ਰਾਜਨੀਤਿਕ ਪਾਰਟੀ ਬਣਾ ਲਈ ਸੀ ਨੇ ਵੀਰਵਾਰ ਨੂੰ ਦੁਬਾਰਾ ਸਰਕਾਰੀ ਸੇਵਾ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ। ਉਸ ਨੇ ਕਿਹਾ ਕਿ ਫੈਜ਼ਲ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਸੀ। ਫੈਸਲ ਜੰਮੂ-ਕਸ਼ਮੀਰ ਸਿਵਲ ਪ੍ਰਸ਼ਾਸਨ ਵਿਭਾਗ ਵਿੱਚ ਪੋਸਟਿੰਗ ਦੀ ਉਡੀਕ ਕਰ ਰਹੇ ਹਨ। ਜੰਮੂ ਅਤੇ ਕਸ਼ਮੀਰ ਤੋਂ ਯੂਪੀਐਸਸੀ ਦੇ ਪਹਿਲੇ ਟੌਪਰ ਰਹੇ ਫੈਸਲ ਨੇ ਬੁੱਧਵਾਰ ਨੂੰ ਸਰਕਾਰੀ ਸੇਵਾ ਵਿੱਚ ਵਾਪਸੀ ਦੇ ਸੰਕੇਤ ਦਿੱਤੇ ਸਨ।