ਸ੍ਰੀਨਗਰ, 16 ਅਗਸਤ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਅਤਿਵਾਦੀਆਂ ਦੀ ਗੋਲੀਬਾਰੀ ‘ਚ ਕਸ਼ਮੀਰੀ ਪੰਡਿਤ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਅਤੇ ਜ਼ਖ਼ਮੀ ਦੀ ਪਛਾਣ ਪਿੰਟੂ ਕੁਮਾਰ ਵਜੋਂ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਤਿਵਾਦੀਆਂ ਨੇ ਸ਼ੋਪੀਆਂ ਦੇ ਚੋਟੀਪੋਰਾ ਖੇਤਰ ਵਿੱਚ ਸੇਬ ਦੇ ਬਾਗ ਵਿੱਚ ਆਮ ਨਾਗਰਿਕਾਂ ‘ਤੇ ਗੋਲੀਬਾਰੀ ਕੀਤੀ। ਇਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ। ਖੇਤਰ ਨੂੰ ਘੇਰ ਲਿਆ ਗਿਆ ਹੈ।