ਮੁੰਬਈ, 1 ਸਤੰਬਰ

ਗੁਜ਼ਰੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਸਾਇਰਾ ਬਾਨੋ ਨੂੰ ਬਲੱਡ ਪ੍ਰੈਸ਼ਰ ਘਟਣ ਕਾਰਨ ਇਥੇ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿਚ ਦਾਖਲ ਕਰਵਾਇਆ ਗਿਆ। ਹੁਣ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। 77 ਸਾਲਾ ਅਦਾਕਾਰਾ ਨੂੰ ਤਿੰਨ ਦਿਨ ਪਹਿਲਾਂ ਖਾਰ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਇਰਾ ਬਾਨੋ ਦੇ ਪਤੀ ਅਤੇ ਉੱਘੇ ਅਦਾਕਾਰ ਦਿਲੀਪ ਕੁਮਾਰ ਦਾ ਜੁਲਾਈ ਵਿੱਚ ਦੇਹਾਂਤ ਹੋ ਗਿਆ ਸੀ।