ਚੇਨੱਈ, 12 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਾਮਿਲ ਨਾਡੂ ਵਿੱਚ 11 ਸਰਕਾਰੀ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਿਹਤ ਖੇਤਰ ਵਿੱਚ ਨਿਵੇਸ਼ ਕਰਨ ਵਾਲੀਆਂ ਧਿਰਾਂ ਦਾ ਭਵਿੱਖ ਬਿਹਤਰ ਹੋਵੇਗਾ, ਕਿਉਂਕਿ ਇਸ ਮਹਾਮਾਰੀ ਨੇ ਜ਼ਿੰਦਗੀ ਵਿਚ ਇਕ ਵਾਰ ਫਿਰ ਤੋਂ ਸਿਹਤ ਖੇਤਰ ਦੀ ਅਹਿਮੀਅਤ ਨੂੰ ਉਭਾਰ ਦਿੱਤਾ ਹੈ। ਮੈਡੀਕਲ ਸੰਸਥਾਵਾਂ ਦਾ ਵਰਚੁਅਲੀ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਨੇ ਸਿਹਤ ਖੇਤਰ ਦੀ ਅਹਿਮੀਅਤ ਦੀ ਪੁਸ਼ਟੀ ਕੀਤੀ ਹੈ ਅਤੇ ਸਰਕਾਰ ਦੀਆਂ ਵੱਖ-ਵੱਖ ਸਿਹਤ ਤੇ ਮੈਡੀਕਲ ਸਿੱਖਿਆ ਨਾਲ ਸਬੰਧਿਤ ਪਹਿਲਕਦਮੀਆਂ ਨੂੰ ਸੂਚੀਬੱਧ ਕੀਤਾ ਹੈ।

ਮੋਦੀ ਨੇ ਕਿਹਾ, ‘‘ਕਰੋਨਾ ਮਹਾਮਾਰੀ ਨੇ ਜੀਵਨ ਵਿੱਚ ਸਿਹਤ ਖੇਤਰ ਦੀ ਅਹਿਮੀਅਤ ਦੀ ਪੁਸ਼ਟੀ ਕਰ ਦਿੱਤੀ ਹੈ। ਭਵਿੱਖ ਉਨ੍ਹਾਂ ਧਿਰਾਂ ਦਾ ਹੋਵੇਗਾ, ਜੋ ਸਿਹਤ ਖੇਤਰ ਵਿੱਚ ਨਿਵੇਸ਼ ਕਰਨਗੀਆਂ।