ਮਾਨਸਾ, 12 ਸਤੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਗ੍ਰਿਫਤਾਰ ਸੰਦੀਪ ਕੇਕੜਾ ਦੇ ਭਰਾ ਬਿੱਟੂ ਸਿੰਘ ਨੂੰ ਮਾਨਸਾ ਪੁਲੀਸ ਨੇ ਡੱਬਵਾਲੀ(ਹਰਿਆਣਾ)ਤੋਂ ਕਾਬੂ ਕੀਤਾ ਹੈ। ਪੁਲੀਸ ਨੇ ਸਿਵਲ ਹਸਪਤਾਲ ਵਿੱਚ ਮੁਲਜ਼ਮ ਦਾ ਮੈਡੀਕਲ ਕਰਵਾਉਣ ਬਾਅਦ ਉਸ ਨੂੰ ਇਥੋਂ ਦੀ ਇਕ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਦਾ 5 ਦਿਨਾਂ ਪੁਲੀਸ ਰਿਮਾਂਡ ਦਿੱਤਾ ਹੈ। ਗੋਰਤਲਬ ਹੈ ਕਿ ਬਿੱਟੂ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ।