ਨਵੀਂ ਦਿੱਲੀ, 23 ਨਵੰਬਰ

ਸੁਪਰੀਮ ਕੋਰਟ ਨੇ ਕੇਂਦਰ ਨੂੰ 19 ਨਵੰਬਰ ਨੂੰ ਨਿਯੁਕਤ ਕੀਤੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਪੇਸ਼ ਕਰਨ ਲਈ ਕਿਹਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਕੀ ਚੋਣ ਕਮਿਸ਼ਨਰ ਵਜੋਂ ਗੋਇਲ ਦੀ ਨਿਯੁਕਤੀ ਵਿੱਚ ਕੁਝ ‘ਗ਼ਲਤ’ ਤਾਂ ਨਹੀਂ।