ਨਵੀਂ ਦਿੱਲੀ, 28 ਨਵੰਬਰ

ਸੁਪਰੀਮ ਕੋਰਟ ਨੇ ਸਿਖਰਲੀ ਅਦਾਲਤ ਵਿੱਚ ਜੱਜਾਂ ਦੀ ਨਿਯੁਕਤੀ ਲਈ ਕੌਲਿਜੀਅਮ ਵੱਲੋਂ ਸਿਫਾਰਿਸ਼ ਕੀਤੇ ਨਾਵਾਂ ਨੂੰ ਮਨਜ਼ੂਰੀ ਦੇਣ ਵਿੱਚ ਕੇਂਦਰ ਵੱਲੋਂ ਦੇਰੀ ਕੀਤੇ ਜਾਣ ’ਤੇ ਅੱਜ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਰਵੱਈਆ ਨਿਯੁਕਤੀ ਦੇ ਤਰੀਕੇ ਨੂੰ ਅਸਫ਼ਲ ਬਣਾਉਂਦਾ ਹੈ। ਜਸਟਿਸ ਐੱਸ.ਕੇ. ਕੌਲ ਤੇ ਜਸਟਿਸ ਏ.ਐੱਸ. ਓਕਾ ਦੇ ਬੈਂਚ ਨੇ ਕਿਹਾ ਕਿ ਸਮਾਂ ਸੀਮਾ ਦਾ ਪਾਲਣ ਕਰਨਾ ਹੋਵੇਗਾ।

ਇਸੇ ਦੌਰਾਨ ਸੁਪਰੀਮ ਕੋਰਟ ਨੇ ਕਾਨੂੰਨ ਮੰਤਰੀ ਕਿਰਨ ਰਿਜਿਜੂ ਦੇ ਉਸ ਬਿਆਨ ’ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਸੁਪਰੀਮ ਕੋਰਟ ਦੇ ਕੌਲਿਜੀਅਮ ਨੂੰ ਲੱਗਦਾ ਹੈ ਕਿ ਸਰਕਾਰ ਉਸ ਦੀਆਂ ਸਿਫਾਰਿਸ਼ਾਂ ਰੋਕ ਕੇ ਬੈਠੀ ਹੈ ਤਾਂ ਉਹ ਖੁਦ ਜੱਜਾਂ ਦੀ ਨਿਯੁਕਤੀ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਸਕਦਾ ਹੈ।

ਜਸਿਟਸ ਐੱਸ.ਕੇ. ਕੌਲ ਦੀ ਪ੍ਰਧਾਨਗੀ ਵਾਲੇ ਇਕ ਬੈਂਚ ਨੇ ਅਟਾਰਨੀ ਜਨਰਲ ਆਰ ਵੈਂਕਟਾਰਾਮਨੀ ਨੂੰ ਪੁੱਛਿਆ, ‘‘ਜਦੋਂ ਨਾਂ ਹੀ ਕਲੀਅਰ ਨਹੀਂ ਕੀਤੇ ਗਏ। ਸਿਸਟਮ ਕੰਮ ਕਿਵੇਂ ਕਰੇਗਾ?