ਪਣਜੀ, 26 ਅਗਸਤ

ਭਾਜਪਾ ਦੀ ਆਗੂ ਸੋਨਾਲੀ ਫੋਗਾਟ ਦੀ ਕਥਿਤ ਹੱਤਿਆ ਦੇ ਮਾਮਲੇ ਵਿੱਚ ਗੋਆ ਪੁਲੀਸ ਨੇ ਉਸ ਦੇ ਦੋ ਸਾਥੀਆਂ ਤੋਂ ਰਾਤ ਭਰ ਪੁੱਛ ਪੜਤਾਲ ਕੀਤੀ। ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਸਬੰਧੀ ਦਰਜ ਐੱਫਆਈਆਰ ਵਿੱਚ ਨਾਮਜ਼ਦ ਸੁਧੀਰ ਸਾਗਵਾਨ ਅਤੇ ਸੁਖਵਿੰਦਰ ਵਾਸੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਪਰ ਹਾਲੇ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲੀਸ ਮੁਤਾਬਕ ਦੋ ਮੁਲਜ਼ਮਾਂ ਨੇ ਸੋਨਾਲੀ ਦੇ ਡਰਿੰਕ ‘ਚ ਨਸ਼ੀਲਾ ਪਦਾਰਥ ਮਿਲਾਇਆ ਸੀ ਤੇ ਦੋਵਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।