ਪਣਜੀ, 25 ਅਗਸਤ

ਗੋਆ ਵਿੱਚ ਭਾਰਤੀ ਜਨਤਾ ਪਾਰਟੀ ਦੀ ਆਗੂ ਸੋਨਾਲੀ ਫੋਗਾਟ ਦੀ ਮੌਤ ਤੋਂ ਦੋ ਦਿਨ ਬਾਅਦ ਅੱਜ ਪਰਿਵਾਰ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਪੋਸਟਮਾਰਟਮ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ, ਬਸ਼ਰਤੇ ਪੋਸਟਮਾਰਟਮ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇ। ਪੋਸਟਮਾਰਟਮ ਪਹਿਲਾਂ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਵਿੱਚ ਬੁੱਧਵਾਰ ਨੂੰ ਹੋਣਾ ਸੀ ਪਰ ਫੋਗਾਟ ਦੇ ਭਰਾ ਰਿੰਕੂ ਢਾਕਾ ਨੇ ਦਾਅਵਾ ਕੀਤਾ ਕਿ ਉਸ ਦੀ ਭੈਣ ਹੱਤਿਆ ਉਸ ਦੇ ਦੋ ਸਾਥੀਆਂ ਨੇ ਕੀਤੀ। ਢਾਕਾ ਨੇ ਕਿਹਾ ਸੀ ਕਿ ਪਰਿਵਾਰ ਪੋਸਟਮਾਰਟਮ ਦੀ ਇਜਾਜ਼ਤ ਤਦ ਹੀ ਦੇਵੇਗਾ ਜਦੋਂ ਗੋਆ ਪੁਲੀਸ ਦੋਵਾਂ ਖ਼ਿਲਾਫ਼ ਕੇਸ ਦਰਜ ਕਰੇਗੀ।