ਨਵੀਂ ਦਿੱਲੀ, 25 ਸਤੰਬਰ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਵਲੋਂ ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਭਵਿੱਖੀ ਰਣਨੀਤੀ ਘੜੀ ਜਾਵੇਗੀ। ਬਿਹਾਰ ਦੇ ਇਹ ਦੋਵੇਂ ਆਗੂ ਬੀਤੇ ਕੱਲ੍ਹ ਤੋਂ ਹੀ ਨਵੀਂ ਦਿੱਲੀ ਆ ਗਏ ਸਨ ਤੇ ਉਨ੍ਹਾਂ ਵਲੋਂ ਭਾਜਪਾ ਨੂੰ ਲੋਕ ਸਭਾ ਚੋਣਾਂ 2024 ਵਿਚ ਹਰਾਉਣ ਲਈ ਵਿਰੋਧੀ ਪਾਰਟੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ।