ਮਾਸਕੋ, 31 ਅਗਸਤ

ਸੋਵੀਅਤ ਸੰਘ ਦੇ ਆਖਰੀ ਨੇਤਾ ਮਿਖਾਇਲ ਗੋਰਬਾਚੇਵ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 91 ਸਾਲ ਦੇ ਸਨ। ਗੋਰਬਾਚੇਵ ਨੇ ਸੋਵੀਅਤ ਯੂਨੀਅਨ ਵਿੱਚ ਬਹੁਤ ਸਾਰੇ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਕੜੀ ਵਿੱਚ ਉਨ੍ਹਾਂ ਨੇ ਕਮਿਊਨਿਜ਼ਮ ਦੇ ਖਾਤਮੇ, ਸੋਵੀਅਤ ਯੂਨੀਅਨ ਦੇ ਟੁੱਟਣ ਅਤੇ ਠੰਢੀ ਜੰਗ ਦੇ ਅੰਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮਾਸਕੋ ਦੇ ਕੇਂਦਰੀ ਕਲੀਨਿਕਲ ਹਸਪਤਾਲ ਨੇ ਬਿਆਨ ਵਿੱਚ ਕਿਹਾ ਕਿ ਗੋਰਬਾਚੇਵ ਦੀ ਲੰਬੀ ਬਿਮਾਰੀ ਤੋਂ ਬਾਅਦ ਮੌਤ ਹੋ ਗਈ। ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਗੋਰਬਾਚੇਵ ਸੱਤ ਸਾਲਾਂ ਤੋਂ ਵੀ ਘੱਟ ਸਮੇਂ ਲਈ ਸੱਤਾ ਵਿੱਚ ਰਹੇ।