ਕੋਲੰਬੋ, 6 ਅਪਰੈਲ

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਦੇਸ਼ ‘ਚ 1 ਅਪਰੈਲ ਤੋਂ ਲਾਗੂ ਐਮਰਜੰਸੀ ਨੂੰ ਹਟਾ ਦਿੱਤਾ ਹੈ। ਮੰਗਲਵਾਰ ਰਾਤ ਨੂੰ ਜਾਰੀ ਹੁਕਮ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਐਮਰਜੰਸੀ ਹੁਕਮ ਵਾਪਸ ਲੈ ਲਿਆ ਹੈ, ਜਿਸ ਤਹਿਤ ਸੁਰੱਖਿਆ ਬਲਾਂ ਨੂੰ ਦੇਸ਼ ਵਿੱਚ ਕਿਸੇ ਵੀ ਗੜਬੜ ਨੂੰ ਰੋਕਣ ਲਈ ਵਿਆਪਕ ਸ਼ਕਤੀਆਂ ਦਿੱਤੀਆਂ ਗਈਆਂ ਸਨ। ਇਸ ਦੌਰਾਨ ਸ੍ਰੀਲੰਕਾ ਸਰਕਾਰ ਨੇ ਅੱਜ ਸਪਸ਼ਟ ਕਰ ਦਿੱਤਾ ਕਿ ਰਾਸ਼ਟਰਪਤੀ ਰਾਜਪਕਸ਼ੇ ਕਿਸੇ ਵੀ ਹਾਲਤ ਵਿੱਚ ਅਸਤੀਫਾ ਨਹੀਂ ਦੇਣਗੇ ਅਤੇ ਉਹ ਮੌਜੂਦਾ ਹਾਲਾਤ ਦਾ ਸਾਹਮਣਾ ਕਰਨਗੇ।