ਭੁਵਨੇਸ਼ਵਰ:ਓਲੰਪਿਕਸ ’ਚ ਕਾਂਸੀ ਤਗ਼ਮਾ ਜੇਤੂ ਕਪਤਾਨ ਮਨਪ੍ਰੀਤ ਸਿੰਘ ਅਗਲੇ ਮਹੀਨੇ ਢਾਕਾ ’ਚ ਹੋਣ ਵਾਲੀ ਹੀਰੋ ਏਸ਼ਿਆਈ ਚੈਂਪੀਅਨਜ਼ ਟਰਾਫੀ ’ਚ ਭਾਰਤ ਦੀ 20 ਮੈਂਬਰੀ ਪੁਰਸ਼ ਹਾਕੀ ਟੀਮ ਦਾ ਕਪਤਾਨ ਹੋਵੇਗਾ ਜਦਕਿ ਤਜਰਬੇਕਾਰ ਗੋਲਕੀਪਰ ਪੀ.ਆਰ. ਸ੍ਰੀਜੇਸ਼ ਨੂੰ ਟੀਮ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਟੀਮ ਦਾ ਉਪ ਕਪਤਾਨ ਹੋਵੇਗਾ। ਇਹ ਟੂਰਨਾਮੈਂਟ 14 ਤੋਂ 22 ਦਸੰਬਰ ਵਿਚਾਲੇ ਖੇਡਿਆ ਜਾਵੇਗਾ। ਟੋਕੀਓ ਓਲੰਪਿਕ ਤੋਂ ਬਾਅਦ ਭਾਰਤ ਦਾ ਇਹ ਪਹਿਲਾ ਟੂਰਨਾਮੈਂਟ ਹੈ ਤੇ ਟੀਮ ’ਚ ਕਈ ਨਵੇਂ ਚਿਹਰਿਆਂ ਨੂੰ ਥਾਂ ਦਿੱਤੀ ਗਈ ਹੈ।