ਹੈਦਰਾਬਾਦ, 24 ਜਨਵਰੀ

ਹੈਦਰਾਬਾਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸਮੂਹ ਨੇ ਆਪਣੇ ਕੈਂਪਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦੀ ਡਾਕੂਮੈਂਟਰੀ ਦਿਖਾਈ, ਜਿਸ ਕਾਰਨ ਯੂਨੀਵਰਸਿਟੀ ਅਧਿਕਾਰੀਆਂ ਨੇ ਰਿਪੋਰਟ ਮੰਗੀ। ‘ਫਰੈਟਰਨਿਟੀ ਮੂਵਮੈਂਟ- ਐੱਚਸੀਯੂ ਯੂਨਿਟ’ ਦੇ ਬੈਨਰ ਹੇਠ ਵਿਦਿਆਰਥੀਆਂ ਦੇ ਸਮੂਹ ਨੇ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ। ਹੈਦਰਾਬਾਦ ਯੂਨੀਵਰਸਿਟੀ ਨੂੰ ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਵਜੋਂ ਵੀ ਜਾਣਿਆ ਜਾਂਦਾ ਹੈ। ਯੂਨੀਵਰਸਿਟੀ ਦੇ ਸੂਤਰਾਂ ਨੇ ਅੱਜ ਦੱਸਿਆ ਕਿ ਵਿਦਿਆਰਥੀ ਸਮੂਹ ਨੇ ਦਸਤਾਵੇਜ਼ੀ ਦਿਖਾਉਣ ਤੋਂ ਪਹਿਲਾਂ ਅਧਿਕਾਰੀਆਂ ਤੋਂ ਕੋਈ ਇਜਾਜ਼ਤ ਨਹੀਂ ਲਈ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦੇ ਮੈਂਬਰਾਂ ਨੇ ਯੂਨੀਵਰਸਿਟੀ ਦੇ ਰਜਿਸਟਰਾਰ ਕੋਲ ਸ਼ਿਕਾਇਤ ਕੀਤੀ।