ਸੰਯੁਕਤ ਰਾਸ਼ਟਰ, 16 ਸਤੰਬਰ

ਸੰਯੁਕਤ ਰਾਸ਼ਟਰ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭਾਰਤ ਦੀ ਆਰਥਿਕ ਵਿਕਾਸ ਦਰ 2021 ’ਚ 7.2 ਫ਼ੀਸਦੀ ਰਹਿਣ ਦੀ ਉਮੀਦ ਹੈ ਪਰ ਅਗਲੇ ਸਾਲ ਵਿਕਾਸ ’ਚ ਸੁਸਤ ਹੋ ਸਕਦਾ ਹੈ। ਰਿਪੋਰਟ ਦੇ ਅਨੁਸਾਰ ਕੋਵਿਡ-19 ਮਹਾਮਾਰੀ ਦੇ ਫੈਲਣ ਅਤੇ ਖੁਰਾਕੀ ਵਸਤਾਂ ਮਹਿੰਗੀਆਂ ਹੋਣ ਨਾਲ ਦੇਸ਼ ਦੀ ਵਿਕਾਸ ਦਰ ’ਤੇ ਮਾੜਾ ਅਸਰ ਪੈ ਸਕਦਾ ਹੈ।