ਗੁਹਾਟੀ, 10 ਜਨਵਰੀ

ਵਿਰਾਟ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਇੱਕ ਰੋਜ਼ਾ ਮੁਕਾਬਲੇ ਵਿੱਚ ਸ੍ਰੀਲੰਕਾ ਨੂੰ 67 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਲੈ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ’ਤੇ 373 ਦੌੜਾਂ ਬਣਾਈਆਂ। ਇਸ ਵਿੱਚ ਵਿਰਾਟ ਕੋਹਲੀ ਨੇ 113, ਕਪਤਾਨ ਰੋਹਿਤ ਸ਼ਰਮਾ ਨੇ 83, ਸ਼ੁਭਮਨ ਗਿੱਲ ਨੇ 70, ਕੇ.ਐੱਲ ਰਾਹੁਲ ਨੇ 39 ਅਤੇ ਸ਼੍ਰੇਅਸ ਅਈਅਰ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ ਅੱਠ ਵਿਕਟਾਂ ਦੇ ਨੁਕਸਾਨ ’ਤੇ 306 ਦੌੜਾਂ ਹੀ ਬਣਾ ਸਕੀ।