ਜੋਸ਼ੀਮਠ (ਉੱਤਰਾਖੰਡ), 7 ਜਨਵਰੀ

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਜੋਸ਼ੀਮਠ ਅਤੇ ਆਲੇ ਦੁਆਲੇ ਦੀਆਂ ਸਾਰੀਆਂ ਉਸਾਰੀ ਗਤੀਵਿਧੀਆਂ ਨੂੰ ਜ਼ਮੀਨ ਧੱਸਣ ਤੇ ਕਸਬੇ ਦੀਆਂ ਇਮਾਰਤਾਂ ਵਿੱਚ ਤਰੇੜਾਂ ਆਉਣ ਕਾਰਨ ਰੋਕ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਖੁਰਾਣਾ ਨੇ ਦੱਸਿਆ ਕਿ ਜੋਸ਼ੀਮਠ ਵਿੱਚ ਸਥਿਤੀ ਦੇ ਮੱਦੇਨਜ਼ਰ ਸਾਰੇ ਨਿਰਮਾਣ ਕਾਰਜ ਰੋਕ ਦਿੱਤੇ ਗਏ ਹਨ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਕਸਬੇ ਦਾ ਦੌਰਾ ਕਰਨ ਵਾਲੇ ਹਨ।