ਸ੍ਰੀਨਗਰ, 16 ਅਕਤੂਬਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪੰਪੋਰ ਇਲਾਕੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਉਮਰ ਮੁਸ਼ਤਾਕ ਖਾਂਡੇ ਸਣੇ ਦੋ ਅਤਿਵਾਦੀ ਮਾਰੇ ਗਏ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਖਾਂਡੇ ਉਨ੍ਹਾਂ ਅਤਿਵਾਦੀਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੂੰ ਇਸ ਸਾਲ ਅਗਸਤ ਵਿੱਚ ਪੁਲੀਸ ਵੱਲੋਂ ਹਿਟਲਿਸਟ ਜਾਰੀ ਕੀਤੇ ਜਾਣ ਬਾਅਦ ਸੁਰੱਖਿਆ ਬਲ ਨਿਸ਼ਾਨਾ ਬਣਾ ਰਹੇ ਹਨ। ਇੰਸਪੈਕਟਰ ਜਨਰਲ ਆਫ਼ ਪੁਲੀਸ (ਕਸ਼ਮੀਰ) ਵਿਜੇ ਕੁਮਾਰ ਨੇ ਟਵੀਟ ਕੀਤਾ ਕਿ ਖਾਂਡੇ ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀਨਗਰ ਜ਼ਿਲ੍ਹੇ ਦੇ ਬਘਾਟ ਵਿਖੇ ਦੋ ਪੁਲੀਸ ਕਰਮਚਾਰੀਆਂ ਦੀ ਹੱਤਿਆ ਵਿੱਚ ਕਥਿਤ ਤੌਰ ‘ਤੇ ਸ਼ਾਮਲ ਸੀ।