ਸਿਰਸਾ, 17 ਜੁਲਾਈ

ਸਿਰਸਾ ਪੁਲੀਸ ਵੱਲੋਂ ਕਿਸਾਨਾਂ ’ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਮਾਮਲਾ ਰੱਦ ਕਰਵਾਉਣ ਤੇ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਰਾਕੇਸ਼ ਟਿਕੈਟ ਇਥੇ ਪੁੱਜੇ। ਉਨ੍ਹਾਂ ਨਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਥੇ ਪੁੱਜ ਰਹੇ ਹਨ। ਕਿਸਾਨ ਮਿੰਨੀ ਸਕੱਤਰੇਤ ਅੱਗੇ ਪੁਲੀਸ ਬੈਰੀਕੇਡ ਤੋੜ ਕੇ ਸਟੇਡੀਅਮ ਵਿੱਚ ਪੁੱਜ ਗਏ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਐੱਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਰਹੀ ਬੇਸਿੱਟਾ ਰਹਿਣ ਕਾਰਨ ਕਿਸਾਨਾਂ ਨੇ ਐੱਸਪੀ ਦਫਤਰ ਨੇੜੇ ਧਰਨਾ ਸ਼ੁਰੂ ਕੀਤਾ। ਸ੍ਰੀ ਟਿਕੈਤ ਤੇ ਬਲਦੇਵ ਸਿੰਘ ਸਿਰਸਾ ਸਮੇਤ ਕਈ ਸੀਨੀਅਰ ਆਗੂ ਕਰ ਰਹੇ ਨੇ ਅਗਵਾਈ।