ਵਾਸ਼ਿੰਗਟਨ, 7 ਅਗਸਤ-ਅਮਰੀਕਾ ਦੇ ਪ੍ਰਭਾਵਸ਼ਾਲੀ ਕਰੀਬ ਦੋ ਦਰਜਨ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ। ਇਸ ਕਦਮ ਨਾਲ ਅਗਲੇ ਵਿਦਿਅਕ ਸੈਸ਼ਨ ਵਿੱਚ ਹਿੱਸਾ ਲੈਣ ਦੇ ਚਾਹਵਾਨ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਭਾਰਤ ਵਿੱਚ ਅਮਰੀਕੀ ਦੂਤਾਵਾਸ ਇਸ ਵੇਲੇ ਸਿਰਫ ਐਮਰਜੈਂਸੀ ਵੀਜ਼ਾ ਜਾਰੀ ਕਰ ਰਿਹਾ ਹੈ, ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਆਪਣੇ ਅਗਲੇ ਵਿਦਿਅਕ ਸੈਸ਼ਨ ਦੇ ਭਵਿੱਖ ਬਾਰੇ ਅਨਿਸ਼ਚਿਤ ਹਨ। ਅਮਰੀਕਾ ਵਿੱਚ 100,000 ਤੋਂ ਵੱਧ ਭਾਰਤੀ ਵਿਦਿਆਰਥੀ ਹਨ ਤੇ ਉਹ ਅਮਰੀਕੀ ਆਰਥਿਕਤਾ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।