ਚੰਡੀਗੜ੍ਹ, 19 ਦਸੰਬਰ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਪਗ ਇੱਕ ਸਾਲ ਮਗਰੋਂ ਵਿਦੇਸ਼ ਤੋਂ ਪਰਤ ਆਏ ਹਨ। ਉਨ੍ਹਾਂ ਦੇ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਹ ਯਾਤਰਾ ਦਸ ਜਨਵਰੀ ਦੇ ਨੇੜੇ-ਤੇੜੇ ਪੰਜਾਬ ਵਿੱਚ ਦਾਖ਼ਲ ਹੋਵੇਗੀ। ਪਿਛਲੇ ਹਫ਼ਤੇ ਭਾਰਤ ਪਰਤੇ ਚੰਨੀ ਦੀਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਨਾਲ ਦਿੱਲੀ ਵਿੱਚ ਮੀਟਿੰਗਾਂ ਦੀਆਂ ਤਸਵੀਰਾਂ ਹੁਣ ਸਾਹਮਣੇ ਆਈਆਂ ਹਨ। ਉਨ੍ਹਾਂ ਦੇ ਅਗਲੇ ਦਿਨਾਂ ਵਿੱਚ ਪੰਜਾਬ ਪਰਤਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਬਿਊਰੋ ਦੀ ਕਾਰਵਾਈ ਕਾਰਨ ਸਾਬਕਾ ਮੁੱਖ ਮੰਤਰੀ ਦੀ ਚਿੰਤਾ ਵਧ ਸਕਦੀ ਹੈ। ਵਿਜੀਲੈਂਸ ਉਨ੍ਹਾਂ ਦੇ ਭਤੀਜੇ ਨਾਲ ਜੁੜੇ ਗ਼ੈਰਕਾਨੂੰਨੀ ਖਣਨ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕਰ ਸਕਦੀ ਹੈ।