ਕੀਵ, 4 ਜੂਨ

ਯੂਕਰੇਨ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਦੇ ਵਿਚੋਲਗੀ ਦੇ ਸੱਦੇ ਨੂੰ ਖਾਰਜ ਕਰਦਿਆਂ ਕਿਹਾ ਕਿ ਜਦੋਂ ਤੱਕ ਰੂਸੀ ਫੌਜੀਆਂ ਨੂੰ ਪਿੱਛੇ ਨਹੀਂ ਧੱਕਿਆ ਜਾਂਦਾ ਉਦੋਂ ਤੱਕ ਗੱਲਬਾਤ ਕਰਨ ਦਾ ਕੋਈ ਮਤਲਬ ਨਹੀਂ। ਦੱਸਣਾ ਬਣਦਾ ਹੈ ਕਿ ਮੈਕਰੋਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਸੀ, ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ। ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਟਵਿੱਟਰ ’ਤੇ ਮੈਕਰੋਂ ਦੇ ਤਰਕ ਨੂੰ ਰੱਦ ਕਰ ਦਿੱਤਾ।