ਕਾਬੁਲ, 12 ਅਗਸਤ

ਅਫ਼ਗ਼ਾਨਿਸਤਾਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਾਲਿਬਾਨ ਨੇ ਅਮਰੀਕੀ ਫੌਜ ਦੀ ਵਾਪਸੀ ਦੌਰਾਨ ਗ਼ਜ਼ਨੀ ’ਤੇ ਕਬਜ਼ਾ ਕਰ ਲਿਆ ਹੈ। ਤਾਲਿਬਾਨ ਕੋਲ ਹੁਣ ਦੇਸ਼ ਵਿਚਲੇ ਸੂਬਿਆਂ ਦੀਆਂ 34 ਰਾਜਧਾਨੀਆਂ ਵਿਚੋਂ 10 ’ਤੇ ਕਬਜ਼ਾ ਹੋ ਗਿਆ ਹੈ। ਇਸ ਤੋਂ ਪਹਿਲਾਂ ਤਾਲਿਬਾਨ ਨੇ ਹੇਲਮੰਦ ਸੂਬੇ ਦੀ ਰਾਜਧਾਨੀ ਦੇ ਖੇਤਰੀ ਪੁਲੀਸ ਹੈੱਡਕੁਆਰਟਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।