ਨਵੀਂ ਦਿੱਲੀ, 24 ਅਗਸਤ

ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ 1500 ਤੋਂ ਵੱਧ ਨੁਮਾਇੰਦੇ 26 ਅਤੇ 27 ਅਗਸਤ ਨੂੰ ਕੌਮੀ ਸੰਮੇਲਨ ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਬਾਰੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਨੌਂ ਮਹੀਨੇ ਪੂਰੇ ਹੋਣ ਮੌਕੇ ‘ਤੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਦੋ ਦਿਨਾਂ ਕਾਨਫਰੰਸ ਕੀਤੀ ਜਾ ਰਹੀ ਹੈ।