ਨਵੀਂ ਦਿੱਲੀ, 27 ਜਨਵਰੀ

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੀ ਮੇਅਰ ਅਹੁਦੇ ਦੀ ਉਮੀਦਵਾਰ ਸ਼ੈਲੀ ਓਬਰਾਏ ਦੀ ਪਟੀਸ਼ਨ ‘ਤੇ ਸੁਣਵਾਈ ਲਈ 3 ਫਰਵਰੀ ਨੂੰ ਸੂਚੀਬੱਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਵਿਚ ਦਿੱਲੀ ਵਿਚ ਮੇਅਰ ਅਹੁਦੇ ਦੀ ਚੋਣ ਸਮਾਂਬੱਧ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਚੋਣਾਂ ਜਲਦੀ ਕਰਵਾਉਣ ਸਬੰਧੀ ਓਬਰਾਏ ਦੀਆਂ ਦਲੀਲਾਂ ਦਾ ਨੋਟਿਸ ਲਿਆ।