ਨਵੀਂ ਦਿੱਲੀ, 6 ਦਸੰਬਰ

ਸੋਸ਼ਲ ਮੀਡੀਆ ’ਤੇ ਨਫ਼ਰਤੀ ਪੋਸਟਾਂ ਪਾਉਣ ਦੇ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ-ਸਦਭਾਵਨਾ ਕਮੇਟੀ ਅੱਗੇ ਪੇਸ਼ ਹੋਣ ਲਈ ਅਦਾਕਾਰਾ ਕੰਗਨਾ ਰਣੌਤ ਨੇ ਹੋਰ ਸਮਾਂ ਮੰਗਿਆ ਹੈ। ਕਮੇਟੀ ਦੇ ਚੇਅਰਮੈਨ ਰਾਘਵ ਚੱਢਾ ਨੇ ਕਿਹਾ ਕਿ ਅਭਿਨੇਤਰੀ ਦੇ ਕਮੇਟੀ ਅੱਗੇ ਪੇਸ਼ ਹੋਣ ਦੀ ਅਗਲੀ ਤਰੀਕ ਬਾਅਦ ਵਿਚ ਐਲਾਨੀ ਜਾਵੇਗੀ। ਇਸ ਤੋਂ ਪਹਿਲਾਂ ਕਮੇਟੀ ਨੇ ਰਣੌਤ ਨੂੰ 6 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਰਣੌਤ ਨੇ ਆਪਣੀ ਪੋਸਟ ਵਿਚ ਸਿੱਖ ਭਾਈਚਾਰੇ ਨੂੰ ‘ਖਾਲਿਸਤਾਨੀ ਅਤਿਵਾਦੀ’ ਕਿਹਾ ਸੀ।