ਨਵੀਂ ਦਿੱਲੀ, 25 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਸੱਦੀ ਮੀਟਿੰਗ ਵਿੱਚ ਪਾਰਟੀ ਦੇ 62 ਵਿੱਚੋਂ 53 ਵਿਧਾਇਕ ਸ਼ਾਮਲ ਹੋਏ। ਇਹ ਮੀਟਿੰਗ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਵਿਧਾਇਕਾਂ ਨੂੰ ਤੋੜਨ ਦੀ ਕਥਿਤ ਕੋਸ਼ਿਸ਼ ‘ਤੇ ਚਰਚਾ ਕਰਨ ਲਈ ਬੁਲਾਈ ਗਈ ਸੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਣੀ ਸੀ ਅਤੇ ਕੁਝ ਹੀ ਮਿੰਟਾਂ ਵਿੱਚ ਖ਼ਤਮ ਹੋ ਗਈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਸ੍ਰੀ ਕੇਜਰੀਵਾਲ ਦੀ ਰਿਹਾਇਸ਼ ‘ਤੇ ਬੁਲਾਈ ਮੀਟਿੰਗ ਤੋਂ ਪਹਿਲਾਂ ਦਿੱਲੀ ਦੇ ਸਾਰੇ 62 ਵਿਧਾਇਕਾਂ ਨਾਲ ਸੰਪਰਕ ਕੀਤਾ ਸੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਤੋਂ ਪਹਿਲਾਂ ਘੱਟੋ-ਘੱਟ ਦਰਜਨ ‘ਆਪ’ ਵਿਧਾਇਕਾਂ ਨਾਲ ਸੰਪਰਕ ਨਹੀਂ ਹੋ ਸਕਿਆ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ‘ਆਪ’ ਵਿਧਾਇਕ ਭਾਜਪਾ ਦੇ ‘ਅਪਰੇਸ਼ਨ ਲੋਟਸ’ ਦੀ ਅਸਫਲਤਾ ਲਈ ਰਾਜਘਾਟ ‘ਤੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਪਹੁੰਚੇ।