ਚਾਂਗਵਾਨ, 11 ਜੁਲਾਈ

ਭਾਰਤੀ ਨਿਸ਼ਾਨੇਬਾਜ਼ ਅਰਜੁਨ ਬਬੂਤਾ ਨੇ ਸੋਮਵਾਰ ਨੂੰ ਇਥੇ ਆਈਐਸਐਸਐਫ ਵਿਸ਼ਵ ਕੱਪ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਮੁਕਾਬਲੇ ਵਿੱਚ ਮੁਲਕ ਲਈ ਪਹਿਲਾ ਸੋਨ ਤਗਮਾ ਜਿੱਤਿਆ। ਸੋਨ ਤਗਮਾ ਮੁਕਾਬਲੇ ਵਿੱਚ ਅਰਜੁਨ ਨੇ ਟੋਕੀਓ ਓਲੰਪਿਕ ਦੇ ਚਾਂਦੀ ਤਗਮਾ ਜੇਤੂ ਲੁਕਾਸ ਕੋਜੇਂਸਕੀ ਨੂੰ 17-9 ਨਾਲ ਹਰਾਇਆ। ਪੰਜਾਬ ਦਾ ਅਰਜੁਨ(23) ਸਾਲ 2016 ਤੋਂ ਭਾਰਤ ਦੀ ਪ੍ਰਤੀਨਿਧਤਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ ਰੈਂਕਿੰਗ ਮੁਕਾਬਲੇ ਵਿੱਚ 661.1 ਅੰਕਾਂ ਨਾਲ ਸਿਖਰ ’ਤੇ ਰਹਿੰਦਿਆਂ ਸੋਨ ਤਗਮਾ ਮੁਕਾਬਲੇ ਵਿੱਚ ਥਾਂ ਬਣਾਉਣ ਵਿੱਚ ਸਫਲ ਰਿਹਾ ਸੀ। ਇਹ ਅਰਜੁਨ ਦਾ ਸੀਨੀਅਰ ਟੀਮ ਨਾਲ ਪਹਿਲਾ ਸੋਨ ਤਗਮਾ ਹੈ।