ਚੰਡੀਗੜ੍ਹ, 25 ਸਤੰਬਰ
ਪੰਜਾਬ ਦੀ ‘ਆਪ’ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚਲ ਰਹੀ ਖਿੱਚੋਤਾਣ ਹੁਣ ਰੁਕ ਗਈ ਹੈ, ਪੰਜਾਬ ਦੇ ਰਾਜਪਾਲ ਵਿਧਾਨ ਸਭਾ ਦਾ ਤੀਜਾ ਸੈਸ਼ਨ 27 ਸਤੰਬਰ ਨੂੰ ਸਵੇਰੇ 11 ਵਜੇ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਵਤੀਰਾ ਨਰਮ ਕਰ ਦਿੱਤਾ ਹੈ। ਸਰਕਾਰ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸੂਚਿਤ ਕੀਤਾ ਕਿ ਇਸ ਸੈਸ਼ਨ ਵਿਚ ਪਰਾਲੀ ਸਾੜਨ, ਜੀਐਸਟੀ ਤੇ ਬਿਜਲੀ ਨਾਲ ਸਬੰਧਤ ਮੁੱਦੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਕੱਤਰ ਰਾਹੀਂ ਰਾਜਪਾਲ ਨੂੰ ਸੂਚਿਤ ਕੀਤਾ ਗਿਆ ਕਿ ਇਸ ਸੈਸ਼ਨ ਵਿਚ ਵਪਾਰ ਨਾਲ ਸਬੰਧਤ ਮੱਦਾਂ ਵੀ ਵਿਚਾਰੀਆਂ ਜਾਣਗੀਆਂ। ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਨੂੰ ਲੈ ਕੇ ਰਾਜਪਾਲ ਤੇ ਆਪ ਸਰਕਾਰ ਵਿਚ ਸ਼ਬਦੀ ਜੰਗ ਤੇਜ਼ ਹੋ ਗਈ ਸੀ।