ਚੰਡੀਗੜ੍ਹ, 18 ਫਰਵਰੀ

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਇਥੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ 1 ਲੱਖ ਸਰਕਾਰੀ ਨੌਕਰੀਆਂ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਰਾਜ ਦੀਆਂ ਔਰਤਾਂ ਨੂੰ ਪ੍ਰਤੀ ਸਾਲ ਅੱਠ ਮੁਫ਼ਤ ਐੱਲਪੀਜੀ ਸਿਲੰਡਰ ਤੇ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਮਨੋਰਥ ਪੱਤਰ ਜਾਰੀ ਕਰਦਿਆਂ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰ ਕੱਚਾ ਮਕਾਨ ਪੱਕਾ ਕਰਨ, 3100 ਬਜ਼ੁਰਗਾਂ-ਔਰਤਾਂ ਨੂੰ ਪੈਨਸ਼ਨ ਦੇਣ, ਸਰਕਾਰੀ ਸਕੂਲਾਂ, ਯੂਨੀਵਰਸਿਟੀ ‘ਚ ਸਭ ਨੂੰ ਮੁਫ਼ਤ ਸਿੱਖਿਆ, ਮੁਫ਼ਤ ਸਿਹਤ ਸੇਵਾਵਾਂ ਦੇਣ ਦਾ ਵਾਅਦਾ ਕੀਤਾ ਹੈ।