ਚੰਡੀਗੜ੍ਹ, 29 ਮਾਰਚ
ਪੰਜਾਬ ਸਰਕਾਰ ਵੱਲੋਂ ਖਾਲਿਸਤਾਨ ਪੱਖੀ ਕਾਰਕੁਨ ਅੰਮ੍ਰਿਤਪਾਲ ਸਿੰਘ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਮੇਤ ਜ਼ਿਲ੍ਹੇ ਦੇ ਹੋਰ ਉੱਚ ਪੁਲੀਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਨੇ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਵਰਨਦੀਪ ਸਿੰਘ ਦੀ ਥਾਂ ਮੁਖਵਿੰਦਰ ਸਿੰਘ ਨੂੰ ਲਾਇਆ ਹੈ। ਨੌਂ ਵਿੱਚੋਂ ਛੇ ਪੁਲੀਸ ਅਧਿਕਾਰੀਆਂ ਨੂੰ ਜਲੰਧਰ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ ਹੈ। ਵਰਨਯੋਗ ਹੈ ਕਿ ਜਲੰਧਰ ਦਿਹਾਤੀ ਇਲਾਕੇ ’ਚੋਂ ਹੀ ਅੰਮ੍ਰਿਤਪਾਲ ਸਿੰਘ ਫ਼ਰਾਰ ਹੋਇਆ ਸੀ।