ਫ਼ਰੀਦਕੋਟ, 11 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ । ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਹੋਣ ਤੋਂ ਬਾਅਦ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ 29 ਜੁਲਾਈ ਨੂੰ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜਿਆ ਸੀ।