ਲੰਡਨ, 27 ਨਵੰਬਰ

ਬਰਤਾਨੀਆ ਵਿਚ ਕਰੋਨਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਨੇ ਦੱਸਿਆ ਕਿ ਯੂਨਾਈਟਿਡ ਕਿੰਗਡਮ ਵਿੱਚ ਦੋ ਨਵੇਂ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ। ਇਨ੍ਹਾਂ ਵਿਚੋਂ ਇਕ ਕੇਸ ਚੇਮਸਫੋਰਡ ਤੇ ਦੂਜਾ ਨਾਟਿੰਘਮ ਵਿੱਚੋਂ ਆਇਆ ਹੈ।