ਵਾਸ਼ਿੰਗਟਨ, 6 ਅਗਸਤ

ਓਮ ਜੈ ਜਗਦੀਸ਼ ਹਰੇ ਅਤੇ ਜਨ ਗਣ ਮਨ ਨੂੰ ਨਵੇਂ ਅੰਦਾਜ਼ ਵਿੱਚ ਗਾ ਕੇ ਦਰਸ਼ਕਾਂ ਦਾ ਮਨਮੋਹਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਦਿੱਲੀ ਪੁੱਜੇਗੀ। ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈਸੀਸੀਆਰ) ਦੇ ਸੱਦੇ ‘ਤੇ ਭਾਰਤ ਆਉਣ ਤੋਂ ਪਹਿਲਾਂ ਮਿਲਬੇਨ ਨੇ ਬਿਆਨ ਜਾਰੀ ਕਰਦਿਆਂ ਕਿਹਾ, ‘1959 ਵਿੱਚ ਭਾਰਤ ਦਾ ਦੌਰਾ ਕਰਨ ਵਾਲੇ ਡਾ. ਮਾਰਟਿਨ ਲੂਥਰ ਕਿੰਗ ਜੂਨੀਅਰ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਮੈਨੂੰ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ’ਚ ਸੱਭਿਆਚਾਰਕ ਰਾਜਦੂਤ ਵਜੋਂ ਅਮਰੀਕਾ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਣ ‘ਤੇ ਬਹੁਤ ਮਾਣ ਹੈ।’