ਦੁਬਈ:ਭਾਰਤੀ ਕਪਤਾਨ ਮਿਤਾਲੀ ਰਾਜ ਨੇ ਅੱਜ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਤਾਜ਼ਾ ਇੱਕ ਰੋਜ਼ਾ ਬੱਲੇਬਾਜ਼ੀ ਦਰਜਾਬੰਦੀ ਵਿੱਚ ਚੋਟੀ ਦਾ ਸਥਾਨ ਗੁਆ ਲਿਆ ਅਤੇ ਉਹ ਤੀਜੇ ਸਥਾਨ ’ਤੇ ਖਿਸਕ ਗਈ। ਮਾਹਿਰ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਗੇਂਦਬਾਜ਼ਾਂ ਦੀ ਸੂਚੀ ਵਿੱਚ ਦੋ ਸਥਾਨਾਂ ਦੇ ਫ਼ਾਇਦੇ ਨਾਲ ਦੂਜੇ ਨੰਬਰ ’ਤੇ ਪਹੁੰਚ ਗਈ ਹੈ। ਦੱਖਣੀ ਅਫਰੀਕਾ ਦੀ ਲਿਜੇਲ ਲੀ 761 ਅੰਕਾਂ ਨਾਲ ਚੋਟੀ ਦੇ ਸਥਾਨ ’ਤੇ ਪਹੁੰਚ ਗਈ ਹੈ।