ਮੁੰਬਈ, 20 ਅਗਸਤ

ਮਹਾਰਾਸ਼ਟਰ ਦੇ ਅਤਿਵਾਦ ਰੋਕੂ ਦਸਤੇ (ਏਟੀਐੱਸ) ਨੇ ਅੱਜ ਸ਼ਿਰਡੀ ਤੋਂ ਇਕ ਵਿਅਕਤੀ ਨੂੰ ਪੰਜਾਬ ਪੁਲੀਸ ਦੇ ਅਧਿਕਾਰੀ ਦੀ ਗੱਡੀ ਦੇ ਹੇਠ ਲਗਾਈ ਆਈਈਡੀ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲੀਸ ਦੇ ਨਾਲ ਸਾਂਝੇ ਅਪਰੇਸ਼ਨ ਵਿੱਚ ਏਟੀਐੱਸ ਨੇ ਅਹਿਮਦਨਗਰ ਜ਼ਿਲ੍ਹੇ ਦੇ ਸ਼ਿਰਡੀ ਕਸਬੇ ਵਿੱਚ ਤਲਾਸ਼ੀ ਲਈ ਅਤੇ ਤੜਕਸਾਰ ਰਾਜਿੰਦਰ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਮੁਲਜ਼ਮ ਨੂੰ ਪੰਜਾਬ ਪੁਲੀਸ ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਲਾਉਣ ਸਬੰਧੀ ਦਿੱਲੀ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।