ਮੁੰਬਈ, 9 ਜੂਨ

ਮੁੰਬਈ ਦੇ ਉਪਨਗਰ ਬਾਂਦਰਾ ਇਲਾਕੇ ‘ਚ ਅੱਜ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗਣ ਕਾਰਨ 55 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ 18 ਜ਼ਖ਼ਮੀ ਹੋ ਗਏ। ਦੋ ਜ਼ਖ਼ਮੀਆਂ ਨੂੰ ਮਲਬੇ ਹੇਠੋਂ ਕੱਢ ਲਿਆ ਗਿਆ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਪੱਛਮੀ ਐਕਸਪ੍ਰੈੱਸ ਹਾਈਵੇਅ ਨੇੜੇ ਮਹਾਰਾਸ਼ਟਰ ਨਗਰ ਖੇਤਰ ‘ਚ ਸਥਿਤ ਇਮਾਰਤ ਰਾਤ ਕਰੀਬ 12.30 ਵਜੇ ਡਿੱਗੀ।