ਗਾਜ਼ੀਆਬਾਦ (ਯੂਪੀ), 29 ਜਨਵਰੀ

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਕਿਹਾ ਹੈ ਕਿ ਉੱਤਰ ਪ੍ਰਦੇਸ਼ ਚੋਣਾਂ ਵਿੱਚ ਕੋਈ ਹੈਰਾਨੀਜਨਕ ਨਤੀਜਾ ਨਹੀਂ ਆਵੇਗਾ, ਰਾਜ ਵਿੱਚ ਉਨ੍ਹਾਂ ਦੇ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚੋਂ ਅਸਲੀ ਹੈਰਾਨੀ ਆਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਲੋਕ ਪਹਿਲਾਂ ਹੀ ਆਪਣਾ ਫੈਸਲਾ ਦੇ ਚੁੱਕੇ ਹਨ ਅਤੇ ਭਾਜਪਾ ‘ਘਬਰਾ’ ਗਈ ਹੈ। ਇਸ ਮੌਕੇ ਰਾਸ਼ਟਰੀ ਲੋਕ ਦਲ ਦੇ ਮੁਖੀ ਜਯੰਤ ਚੌਧਰੀ ਵੀ ਹਾਜ਼ਰ ਸਨ।