ਨਵੀਂ ਦਿੱਲੀ, 8 ਜੂਨ

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ 13 ਜੂਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਣਾ ਹੈ। ਇਸ ਪੇਸ਼ੀ ਮੌਕੇ ਕਾਂਗਰਸ ਵੱਡੇ ਪੱਧਰ ’ਤੇ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕਰ ਰਹੀ ਹੈ ਤੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਦਿੱਲੀ ਸੱਦਿਆ ਗਿਆ ਹੈ। ਪਾਰਟੀ ਸੂਤਰਾਂ ਅਨੁਸਾਰ ਕਾਂਗਰਸ ਨੇ ਵੀਰਵਾਰ ਨੂੰ ਡਿਜੀਟਲ ਮੀਟਿੰਗ ਬੁਲਾਈ ਹੈ ਜਿਸ ਵਿੱਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਈਡੀ ਸਾਹਮਣੇ ਪੇਸ਼ੀ ਦੇ ਸਬੰਧ ਵਿੱਚ ਚਰਚਾ ਕੀਤੀ ਜਾ ਸਕਦੀ ਹੈ। ਇਸੇ ਦੌਰਾਨ ਕਾਂਗਰਸ ਨੇ ਪਾਰਟੀ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਉਹ 13 ਜੂਨ ਨੂੰ ਸਵੇਰੇ ਦਿੱਲੀ ਵਿੱਚ ਮੌਜੂਦ ਰਹਿਣ। ਜ਼ਿਕਰਯੋਗ ਹੈ ਕਿ ਈਡੀ ਨੇ ਨੈਸ਼ਨਲ ਹੈਰਾਲਡ ਨਾਲ ਕੇਸ ਨਾਲ ਜੁੜੇ ਕਥਿਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਸੋਨੀਆ ਗਾਧੀ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਸੋਨੀਆ ਗਾਂਧੀ ਨੇ ਕਰੋਨਾ ਪੀੜਤ ਹੋਣ ਕਾਰਨ ਈਡੀ ਅੱਗੇ ਪੇਸ਼ ਹੋਣ ਲਈ ਹੋਰ ਸਮੇਂ ਦੀ ਮੰਗ ਕੀਤੀ ਹੈ।