ਮਾਸਕੋ, 20 ਸਤੰਬਰ

ਰੂਸ ਦੀ ਪਰਮ ਮੈਡੀਕਲ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਸਾਰੇ ਭਾਰਤੀ ਵਿਦਿਆਰਥੀ ਸੁਰੱਖਿਅਤ ਹਨ। ਇਥੇ ਸਥਿਤ ਭਾਰਤੀ ਸਫਾਰਤਖ਼ਾਨੇ ਨੇ ਇਹ ਜਾਣਕਾਰੀ ਦਿੱਤੀ। ਪਰਮ ਯੂਨੀਵਰਸਿਟੀ ਵਿੱਚ ਸੋਮਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਘੱਟੋ ਘੱਟ ਅੱਠ ਲੋਕ ਮਾਰੇ ਗਏ ਸਨ। ਸਫਾਰਤਖ਼ਾਨੇ ਨੇ ਇਸ ‘ਭਿਆਨਕ’ ਹਮਲੇ ’ਤੇ ਹੈਰਾਨੀ ਪ੍ਰਗਟ ਕੀਤੀ ਸੀ ਤੇ ਪੀੜਤ ਪਰਿਵਾਰਾਂ ਨਾਲ ਦੁੱਖ ਪ੍ਰਗਟਾਉਂਦਿਆਂ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਉਮੀਦ ਜਤਾਈ ਹੈ।