ਨਡਾਲਾ,  ਆਮ ਆਦਮੀ ਪਾਰਟੀ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਪੂਰਥਲਾ ਤੋਂ ਅਸਤੀਫ਼ਾ ਦੇ ਕੇ ਉਨ੍ਹਾਂ ਨਾਲ ਚੋਣ ਲੜ ਲੈਣ। ਸ੍ਰੀ ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਰੇਤ ਖੱਡਾਂ ਦੇ ਮਾਮਲੇ ’ਚ ਕੀਤੀ ਗਈ ਸਰਕਾਰੀ ਖਜ਼ਾਨੇ ਦੀ ਕਥਿਤ ਲੁੱਟ ਦਾ ਪੂਰਾ-ਪੂਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਸਟਿਸ ਨਾਰੰਗ ਕਮਿਸ਼ਨ ਨੇ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦਿੱਤੀ ਤਾਂ ਇਹ ਮਾਮਲਾ ਸੁਪਰੀਮ ਕੋਰਟ ਤਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਗਏ ਲੋਕ 2022 ਤੱਕ ਵਾਪਸ ਪਾਰਟੀ ’ਚ ਆ ਜਾਣਗੇ।